ਫ਼ਰੀਦਕੋਟ ਸ਼ਹਿਰ

ਪੰਜਾਬ, ਭਾਰਤ ਦਾ ਇੱਕ ਸ਼ਹਿਰ
(ਫਰੀਦਕੋਟ ਤੋਂ ਮੋੜਿਆ ਗਿਆ)

ਫ਼ਰੀਦਕੋਟ ,ਪੰਜਾਬ (ਭਾਰਤ ਦਾ ਇੱਕ ਉੱਤਰ ਪੱਛਮੀ ਸੂਬਾ) ਦੇ ਕੁੱਲ 23 ਜ਼ਿਲ੍ਹਿਆਂ ਵਿੱਚੋ ਇੱਕ ਜ਼ਿਲ੍ਹਾ ਹੈ । ਇਸਦਾ ਜ਼ਿਲ੍ਹਾ ਹੈਡਕੁਆਟਰ ਫਰੀਦਕੋਟ ਸ਼ਹਿਰ ਵਿੱਚ ਹੀ ਸਥਿਤ ਹੈ । ਫਰੀਦਕੋਟ ਨੂੰ ਜ਼ਿਲ੍ਹੇ ਦਾ ਦਰਜ਼ਾ 1972 ਵਿੱਚ ਮਿਲਿਆ। ਇਹ ਜਿਲ੍ਹਾ ਫ਼ਰੀਦਕੋਟ ਡਿਵਿਜ਼ਨ ਦਾ ਹਿੱਸਾ ਹੈ ਜਿਸ ਵਿੱਚ ਫਰੀਦਕੋਟ ,ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਆਉਦੇ ਸਨ ।

ਫ਼ਰੀਦਕੋਟ
ਸ਼ਹਿਰ
ਦੇਸ਼ਭਾਰਤ
ਭਾਰਤ ਦੇ ਰਾਜਪੰਜਾਬ
ਜ਼ਿਲ੍ਹਾਫਰੀਦਕੋਟ
ਬਾਨੀਰਾਜਾ ਮੋਕਲਸੀ
ਖੇਤਰ
 • ਕੁੱਲ18.14 km2 (7.00 sq mi)
ਉੱਚਾਈ
196 m (643 ft)
ਆਬਾਦੀ
 (2001)
 • ਕੁੱਲ5,52,466
 • ਘਣਤਾ376/km2 (970/sq mi)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਪਿਨ
151203
ਟੈਲੀਫ਼ੋਨ ਕੋਡ+91-1639
ਵਾਹਨ ਰਜਿਸਟ੍ਰੇਸ਼ਨPB-04
ਵੈੱਬਸਾਈਟwww.faridkot.nic.in

ਇਤਿਹਾਸ

ਫਰੀਦਕੋਟ ਇੱਕ ਇਤਿਹਾਸਿਕ ਸ਼ਹਿਰ ਹੈ । ਇਸ ਸ਼ਹਿਰ ਨੂੰ 13ਵੀ ਸਦੀ ਵਿੱਚ ਰਾਜਾ ਮੋਕਲਸੀ ਨੇ ਵਸਾਇਆ ਤੇ ਇਸਦਾ ਨਾਂ ਮੋਕਲਹਰ ਰੱਖਿਆ ,ਰਾਜਾ ਮੋਕਲਸੀ ਦੇ ਪੁਰਖੇ(ਰਾਈ ਮੁੰਜ - ਰਾਜੇ ਦਾ ਦਾਦਾ) ਭਟਨੇਰ(ਹੁਣ ਹਨੂਮਾਨਗੜ੍ਹ ),ਰਾਜਸਥਾਨ ਤੋਂ ਸਨ । ਏਥੋ ਦੀ ਲੋਕਧਾਰਾ ਮੁਤਬਕ ਰਾਜਾ ਮੋਕਲਸੀ ਨੇ ਸੂਫੀ ਫ਼ਕੀਰ ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید‎) ਸੱਦਿਆ ਜਾਂਦਾ ਹੈ ਦੇ ਨਾਂ ਤੇ ਇਸ ਸ਼ਹਿਰ ਦਾ ਨਾਂ ਬਦਲ ਕੇ ਫ਼ਰੀਦਕੋਟ ਰੱਖ ਦਿੱਤਾ । ਬਾਬਾ ਫ਼ਰੀਦ ਜੀ ਦੀ ਬਾਣੀ ‘ਆਦਿ ਸ੍ਰੀ ਗੁਰੂ ਗ੍ਰੰਥ` ਸਾਹਿਬ ਵਿੱਚ ਦਰਜ ਹੈ । ਰਾਜਾ ਮੋਕਲਸੀ ਦੇ ਦੋ ਪੁੱਤਰਾਂ ਦੇ ਦੌਰ ਵਿੱਚ ਫਰੀਦਕੋਟ ਇਸ ਰਿਆਸਤ ਦੀ ਰਾਜਧਾਨੀ ਹੀ ਰਿਹਾ । ਮਹਾਰਾਜਾ ਪਹਾੜਾ ਸਿੰਘ, ਬਰਜਿੰਦਰ ਸਿੰਘ, ਬਲਬੀਰ ਸਿੰਘ ਅਤੇ ਹਰਿੰਦਰ ਸਿੰਘ ਬਰਾੜ ਰਿਆਸਤ ਦੇ ਆਖ਼ਰੀ ਰਾਜੇ ਸਨ । ਫ਼ਰੀਦਕੋਟ ਰਿਆਸਤ ਦੇ ਰਾਜਿਆਂ ਦੀਆਂ ਬਣੀਆਂ ਸ਼ਾਹੀ ਸਮਾਧਾਂ ਦਾ ਕਬਜ਼ਾ ਫ਼ਰੀਦਕੋਟ ਰਿਆਸਤ ਦੇ ਪੁਰਖਿਆਂ ਦੇ ਚੇਲਿਆਂ ਕੋਲ ਚੱਲਿਆ ਆ ਰਿਹਾ ਹੈ। ਸ਼ਾਹੀ ਪਰਿਵਾਰ ਨੇ 1935 ਤੋਂ ਪਹਿਲਾਂ ਧਾਰਮਿਕ ਰਸਮਾਂ ਕਰਨ ਅਤੇ ਸ਼ਾਹੀ ਸਮਾਧਾਂ ਦੀ ਸਾਂਭ-ਸੰਭਾਲ ਆਪਣੇ ਚੇਲਿਆਂ ਨੂੰ ਸੌਂਪੀ ਸੀ। ਫ਼ਰੀਦਕੋਟ ਰਿਆਸਤ ਦੇ ਰਾਜ ਭਾਗ ਸਮੇਂ ਇਨ੍ਹਾਂ ਸ਼ਾਹੀ ਸਮਾਧਾਂ ਦੀ ਉਸਾਰੀ ਕੀਤੀ ਗਈ ਸੀ ਅਤੇ ਕਰੀਬ ਇਕ ਸਦੀ ਪੁਰਾਣੀ ਇਮਾਰਤ ਅੱਜ ਵੀ ਇੱਥੇ ਮੌਜੂਦ ਹੈ। ਇਮਾਰਤ ਦੇ ਇੱਕ ਹਿੱਸੇ ਵਿੱਚ ਫ਼ਰੀਦਕੋਟ ਦੇ ਸ਼ਾਹੀ ਸ਼ਾਸਕਾਂ ਦੀਆਂ ਸਮਾਧਾਂ ਹਨ। ਇਹ ਸਮਾਧਾਂ ਕਰੀਬ 6 ਕਨਾਲ 3 ਮਰਲੇ ਰਕਬੇ ਵਿੱਚ ਬਣੀਆਂ ਹੋਈਆਂ ਹਨ। ਸ਼ਹਿਰ ਦੇ ਐਨ ਵਿਚਕਾਰ ਹੋਣ ਕਾਰਨ ਸ਼ਾਹੀ ਸਮਾਧਾਂ ਦੇ ਆਸ-ਪਾਸ ਦੀ ਜ਼ਮੀਨ ਦੀ ਕੀਮਤ ਕਰੋੜਾਂ ਰੁਪਏ ਹੈ।

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ