ਭਾਰਤ ਦਾ ਚੋਣ ਕਮਿਸ਼ਨ

ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।

ਭਾਰਤ ਦਾ ਚੋਣ ਕਮਿਸ਼ਨ
ਭਾਰਤੀ ਚੋਣ ਕਮਿਸ਼ਨ ਦਾ ਅਧਿਕਾਰਤ ਲੋਗੋ
ਸੰਵਿਧਾਨਿਕ ਬਾਡੀ ਜਾਣਕਾਰੀ
ਸਥਾਪਨਾ25 ਜਨਵਰੀ 1950; 74 ਸਾਲ ਪਹਿਲਾਂ (1950-01-25)
(ਬਾਅਦ ਵਿੱਚ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਣ ਲੱਗਿਆ।)
ਅਧਿਕਾਰ ਖੇਤਰਭਾਰਤ
ਮੁੱਖ ਦਫ਼ਤਰਨਿਰਵਾਚਨ ਸਦਨ, ਅਸ਼ੋਕ ਰੋਡ, ਨਵੀਂ ਦਿੱਲੀ[1]
28°37′26″N 77°12′40″E / 28.62389°N 77.21111°E / 28.62389; 77.21111
ਕਰਮਚਾਰੀਤਕਰੀਬਨ 300
ਸੰਵਿਧਾਨਿਕ ਬਾਡੀ ਕਾਰਜਕਾਰੀ
ਵੈੱਬਸਾਈਟਅਧਿਕਾਰਤ ਵੈੱਬਸਾਈਟ

ਢਾਂਚਾ

1950ਈਃ ਵਿੱਚ ਜਦੋਂ ਪਹਿਲੀ ਵਾਰ ਚੋਣ ਕਮਿਸ਼ਨ ਬਣਾਇਆ ਗਿਆ ਤਾਂ ਇਸ ਵਿੱਚ ਸਿਰਫ ਇੱਕ ਮੁੱਖ ਚੋਣ ਕਮਿਸ਼ਨਰ ਹੀ ਸੀ। 16 ਅਕਤੂਬਰ 1989 ਨੂੰ ਉਸਦੇ ਨਾਲ ਦੋ ਹੋਰ ਕਮਿਸ਼ਨਰ ਨਿਯੁਕਤ ਕੀਤੇ ਗਏ, ਪਰ ਇਹ ਬਿਲਕੁਲ ਥੋੜੇ ਸਮੇਂ ਲਈ ਸਨ। ਇਹਨਾਂ ਨੂੰ 1 ਜਨਵਰੀ 1990 ਵਿੱਚ ਹਟਾ ਦਿੱਤਾ ਗਿਆ। ਚੋਣ ਕਮਿਸ਼ਨਰ ਸੁਧਾਰ ਐਕਟ,1993 ਨੇ ਇਸਨੂੰ ਇੱਕ ਬਹੁ-ਮੈਂਬਰ ਇਕਾਈ ਬਣਾ ਦਿੱਤਾ। ਉਸ ਸਮੇਂ ਤੋਂ ਹੀ ਤਿੰਨ ਮੈਂਬਰੀ ਕਮਿਸ਼ਨ ਬਣਾਇਆ ਗਿਆ ਹੈ। ਇਹ ਆਪਣਾ ਫੈਸਲਾ ਬਹੁਮਤ ਨਾਲ ਲੈਂਦੇ ਹਨ।

ਇਹ ਵੀ ਦੇਖੋ

ਹਵਾਲੇ

ਬਾਹਰੀ ਕੜੀਆਂ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ