ਸਿੱਖ

ਸਿੱਖ ਧਰਮ

ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ।[64][65] ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"[66]

ਸਿੱਖ
ਮਹਾਰਾਜਾ ਰਣਜੀਤ ਸਿੰਘ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਸੁਣਦੇ ਹੋਏ।
ਕੁੱਲ ਪੈਰੋਕਾਰ
ਅੰ. 26–30 ਮਿਲੀਅਨ[8]
ਸੰਸਥਾਪਕ
ਗੁਰੂ ਨਾਨਕ ਦੇਵ
ਮਹੱਤਵਪੂਰਨ ਆਬਾਦੀ ਵਾਲੇ ਖੇਤਰ
 ਭਾਰਤ23,786,000–28,000,000
(2022–23 ਅੰਦਾਜ਼ਾ)[12]
 ਕੈਨੇਡਾ771,790[13][14]
ਫਰਮਾ:Country data ਯੂਨਾਈਟਡ ਕਿੰਗਡਮ524,140[15][16][17]
ਫਰਮਾ:Country data ਯੂਨਾਈਟਡ ਸਟੇਟਸ500,000[24]
 ਆਸਟਰੇਲੀਆ210,400[25]
 ਇਟਲੀ150,000[26][27][28]
 ਮਲੇਸ਼ੀਆ120,000[29][30][31]
ਫਰਮਾ:Country data ਯੂਨਾਈਟਡ ਅਰਬ ਇਮਾਰਤ52,000[32]
 ਫਿਲੀਪੀਨਜ਼50,000[33][34]
 ਨਿਊਜ਼ੀਲੈਂਡ40,908[35]
 ਥਾਈਲੈਂਡ40,000[36]
 ਓਮਾਨ35,540[37]
ਫਰਮਾ:Country data ਸਪੇਨ26,000[38]
 ਜਰਮਨੀ15,000[39]
 ਹਾਂਗਕਾਂਗ15,000[40]
 ਕੁਵੈਤ15,000[41][42]
ਫਰਮਾ:Country data ਸਾਈਪ੍ਰਸ13,280[43][44]
 ਸਿੰਗਾਪੁਰ12,000[45]
 ਇੰਡੋਨੇਸ਼ੀਆ10,000[46]
ਫਰਮਾ:Country data ਬੈਲਜੀਅਮ10,000[47]
 ਆਸਟਰੀਆ9,000[48]
 ਫ਼ਰਾਂਸ8,000[49]
 ਪੁਰਤਗਾਲ7,000[50]
 ਸਾਊਦੀ ਅਰਬ6,700[51]
 ਪਾਕਿਸਤਾਨ6,146 (NADRA), 20,000 (USDOS)[52][53]
ਫਰਮਾ:Country data ਕੀਨੀਆ6,000[54]
ਫਰਮਾ:Country data ਨਾਰਵੇ4,080[55]
 ਡੈੱਨਮਾਰਕ4,000[56]
 ਸਵੀਡਨ4,000[57]
ਧਰਮ
ਸਿੱਖੀ
ਭਾਸ਼ਾਵਾਂ
ਪੰਜਾਬੀ (ਗੁਰਮੁਖੀ)
ਸਿੱਖ ਡਾਇਸਪੋਰਾ ਦੁਆਰਾ ਬੋਲੀ ਜਾਂਦੀ:

ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ।[67] ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾ ਕਿ ਇਕੱਲਾ ਧਰਮ।[68]

ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦੇ ਸਿੰਘ, ਅਤੇ ਸਿੱਖ ਔਰਤਾਂ ਦੇ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲੀ ਕੰਘੀ; ਕੜਾ, ਗੁੱਟ ਤੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਨਾਲੇ ਵਾਲਾ ਮੋਕਲਾ ਜਿਹਾ ਤੇ ਲੱਤਾਂ ਕੋਲੋਂ ਤੰਗ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋ ਸਕਦੇ ਹਨ। ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ 'ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।

ਕੌਮੀ ਅਤੇ ਧਾਰਮਕ ਦਸਤੂਰ

ਨਿਤਨੇਮ

ਗੁਰੂ ਗ੍ਰੰਥ ਸਾਹਿਬ ਤੋਂ,

ਮਹਲਾ ੪ ॥
ਗੁਰੂ ਰਾਮਦਾਸ

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ।

ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥
ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮ੍ਰਿਤ ਦੇ ਸਰੋਵਰ ਵਿੱਚ ਟੁੱਭੀ ਲਾਉਂਦਾ ਹੈ।

ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
ਸਤਿਗੁਰੂ ਦੇ ਉਪਦੇਸ਼ ਦੁਆਰਾ ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ਤੇ (ਇਸ ਤਰ੍ਹਾਂ) ਉਸ ਦੇ ਸਾਰੇ ਪਾਪ-ਵਿਕਾਰ ਲਹਿ ਜਾਂਦੇ ਹਨ।

ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥
ਫਿਰ ਦਿਨ ਚੜ੍ਹੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰਦਾ ਹੈ ਤੇ (ਦਿਹਾੜੀ) ਬਹਿੰਦਿਆਂ ਉੱਠਦਿਆਂ (ਭਾਵ, ਕਾਰ-ਕਿਰਤ ਕਰਦਿਆਂ) ਪ੍ਰਭੂ ਦਾ ਨਾਮ ਸਿਮਰਦਾ ਹੈ।

ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥
ਸਤਿਗੁਰੂ ਦੇ ਮਨ ਵਿੱਚ ਉਹ ਸਿੱਖ ਚੰਗਾ ਲੱਗਦਾ ਹੈ ਜੋ ਪਿਆਰੇ ਪ੍ਰਭੂ ਨੂੰ ਹਰ ਦਮ ਯਾਦ ਕਰਦਾ ਹੈ।

ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਿਸ ਤੇ ਪਿਆਰਾ ਪ੍ਰਭੂ ਦਿਆਲ ਹੁੰਦਾ ਹੈ, ਉਸ ਗੁਰਸਿੱਖ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ।

ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥
ਦਾਸ ਨਾਨਕ (ਭੀ) ਉਸ ਗੁਰਸਿੱਖ ਦੀ ਚਰਨ-ਧੂੜ ਮੰਗਦਾ ਹੈ ਜੋ ਆਪ ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਂਦਾ ਹੈ ॥੨॥

ਗੁਰੂ ਗ੍ਰੰਥ ਸਾਹਿਬ, ਅੰਗ ੩੦੫, ਟੀਕਾਕਾਰ ਪ੍ਰੋਫੈਸਰ ਸਾਹਿਬ ਸਿੰਘ

ਪੰਜ ਕਕਾਰ

ਕੰਘਾ, ਕੜਾ ਅਤੇ ਕਿਰਪਾਨ - ਪੰਜਾਂ ਵਿੱਚੋਂ ਤਿੰਨ ਕਕਾਰ

ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹੜੇ ਹਰ ਖ਼ਾਲਸਈ ਸਿੱਖ ਨੂੰ ਇਖਤਿਆਰ ਕਰਨੇ ਲਾਜ਼ਮੀ ਹਨ।

ਪੰਜ ਕਕਾਰ ਵਿੱਚ ਸ਼ਾਮਿਲ:

  • ਕੇਸ: ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ।
  • ਕੰਘਾ: ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ।
  • ਕੜਾ: ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ।
  • ਕਛਹਿਰਾ: ਦੋ ਮੋਰੀਆਂ ਵਾਲਾ ਕਛਾ।
  • ਕਿਰਪਾਨ: ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।

ਇਕ ਸਿੱਖ ਦੀ ਪਰਿਭਾਸ਼ਾ ਇਹ ਵੀ ਹੋ ਸਕਦੀ ਹੈ।ਸਿੱਖ ਕਿਸੇ ਦੇ ਘਰ ਪੈਦਾ ਨਹੀਂ ਹੁੰਦਾ ਸਿੱਖ ਬਣਨਾ ਪੈਂਦਾ ਏ।ਇਹ ਜਰੂਰੀ ਨਹੀਂ ਕਿ ਸਿੱਖ ਦੇ ਘਰ ਪੈਦਾ ਹੋਣ ਵਾਲਾ ਵੀ ਸਿੱਖ ਹੀ ਹੋਏਗਾ।ਸਿੱਖ ਵਿਰਲੇ ਸੀ, ਵਿਰਲੇ ਹਨ ਤੇ ਵਿਰਲੇ ਹੀ ਹੋਣਗੇ।[69]

ਸਿੱਖ ਦੇ ਕਿਰਦਾਰ

“ਸਿਖਾਂ ਦੀ ਨਜ਼ਰ ਵਿਚ ਆਪਣੇ ਤੇ ਪਰਾਏ ਇਕੋ ਜਿਹੇ ਹੁੰਦੇ ਹਨ, ਇਹਨਾਂ ਦੀ ਨਜ਼ਰ ਵਿਚ ਦੋਸਤ ਤੇ ਦੁਸ਼ਮਣ ਵੀ ਬਰਾਬਰ ਹਨ। ਇਹ ਦੋਸਤਾਂ ਨਾਲ ਸਦਾ ਇਕ ਰੰਗ ਭਾਵ ਇਕਸਾਰ ਪੇਸ਼ ਆਉਂਦੇ ਹਨ, ਉਥੇ ਹੀ ਦੁਸ਼ਮਣਾਂ ਨਾਲ ਵੀ ਬਿਨ੍ਹਾਂ ਜੰਗ ਦੇ ਜੀਵਨ ਗੁਜ਼ਰ ਬਸਰ ਕਰਦੇ ਹਨ।”

ਖੁਲਾਸਤੁਤ ਤਵਾਰੀਖ਼-ਸੁਜਾਨ ਰਾਏ ਭੰਡਾਰੀ

“ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਇਸ ਫਿਰਕੇ ਦੇ ਲੋਕ ਭਾਵ ਸਿਖ ਮਾਰੇ ਜਾਣ ਲਈ ਵੀ ਇਕ ਦੂਜੇ ਨਾਲੋਂ ਅਗੇ ਵਧਣ ਦੀ ਕਰਦੇ ਸਨ, ਤੇ ਜਲਾਦ ਦੀਆਂ ਮਿੰਨਤਾਂ ਕਰਦੇ ਸਨ ਕਿ ਪਹਿਲ੍ਹਾਂ ਉਸਨੂੰ ਕਤਲ ਕੀਤਾ ਜਾਵੇ ।”

ਸੈਰੁਲ ਮੁਤਾਖ਼ਰੀਨ,ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ

“ਸਿੰਘ ਬੜੇ ਜ਼ੋਰਾਵਰ, ਸ਼ੇਰਾਂ ਵਰਗੇ ਜੁਆਨ ਤੇ ਭਰਵੇਂ ਕਦ ਵਾਲੇ ਹਨ। ਜੇ ਉਨ੍ਹਾਂ ਦੀ ਲਤ ਵੀ ਕਿਸੇ ਵਲੈਤੀ ਘੋੜੇ ਨੂੰ ਲਗ ਜਾਵੇ ਤਾਂ ਉਹ ਥਾਂ ਸਿਰ ਮਰ ਜਾਵੇ। ਉਹਨ੍ਹਾਂ ਦੀ ਬੰਦੂਕ ਸੌ ਸੌ ਕਦਮਾਂ ਤੇ ਵੈਰੀ ਦੀ ਖਬਰ ਜਾਂ ਲੈਂਦੀ ਹੈ । ਹਰ ਸੂਰਮਾ ਦੋ ਦੋ ਸੌ ਕੋਹ ਤਕ ਘੋੜੇ ਤੇ ਸਫਰ ਕਰ ਲੈਂਦਾ ਹੈ। ਜੇ ਇਸ ਤਰ੍ਹਾਂ ਨਾ ਹੁੰਦਾ ਤਾਂ ਇਹ ਵਲੈਤੀ ਫ਼ੌਜ ਉੱਤੇ ਕਿਵੇਂ ਜਿਤ ਪਾਉਂਦੇ। ਆਖ਼ਰ ਦੁਰਾਨੀ ਦੀ ਫ਼ੌਜ ਨੇ ਵੀ ਸਿੱਖਾਂ ਦੀ ਤੇਗ ਦੀ ਧਾਂਕ ਮੰਨੀ ਹੈ।”

ਇਮਾਦੁਆ ਸਾਅਦਤ

“ਜੇਕਰ ਹਮਲੇ ਸਮੇਂ ਸਿੱਖ ਕਿਸੇ ਕਾਫ਼ਲੇ (ਸਰਕਾਰੀ) ਨੂੰ ਲੁਟਦੇ ਸਨ ਤਾਂ ਉਹ ਕਿਸੇ ਆਦਮੀ ਦੇ ਸਿਰ ਤੋਂ ਦਸਤਾਰ ਕਦੇ ਨਹੀ ਸਨ ਉਤਾਰਦੇ, ਅਤੇ ਸਿੱਖ, ਤੀਵੀਆਂ ਦੇ ਕੱਪੜੇ ਤੇ ਗਹਿਣਿਆਂ ਉੱਤੇ ਭੁਲ ਕੇ ਵੀ ਹਥ ਨਹੀ ਪਾਉਂਦੇ ਸਨ।”

ਤਵਾਰੀਖ਼ੇ ਪੰਜਾਬ,ਬੂਟੇ ਸ਼ਾਹ

ਅਬਾਦੀ

ਜਨਸੰਖਿਆ 2011 ਮੁਬਾਰਕ ਭਾਰਤ ਚ ਸਿੱਖਾਂ ਦੀ ਗਿਣਤੀ ਸੂਬੇਆ ਤੇ ਕੇਂਦਰ ਸਸਤ ਪ੍ਦੇਸ਼ਾ ਮੁਤਾਬਕ

ਪ੍ਰਾਂਤਅਬਾਦੀ
ਪੰਜਾਬ16004754 ( 1 ਕਰੋਡ਼ 60 ਲੱਖ 4 ਹਜ਼ਾਰ + )
ਹਰਿਆਣਾ1243752 ( 12 ਲੱਖ 43 ਹਜ਼ਾਰ + )
ਰਾਜਸਥਾਨ872930 ( 8 ਲੱਖ 72 ਹਜ਼ਾਰ +)
ਉਤਰ ਪ੍ਰਦੇਸ਼643500 ( 6 ਲੱਖ 43 ਹਜ਼ਾਰ +)
ਦਿੱਲੀ570581 ( 5 ਲੱਖ 70 ਹਜ਼ਾਰ +)
ਉਤਰਾਖੰਡ236340 ( 2 ਲੱਖ 36 ਹਜ਼ਾਰ + )
ਜੰਮੂ ਅਤੇ ਕਸ਼ਮੀਰ|ਜੰਮੂ ਅਤੇ ਕਸ਼ਮੀਰ (ਕੇਂਦਰ ਸ਼ਾਸਿਤ ਪ੍ਰਦੇਸ਼)234848 ( 2 ਲੱਖ 34 ਹਜ਼ਾਰ + )
ਮਹਾਰਾਸ਼ਟਰ223247 ( 2 ਲੱਖ 23 ਹਜ਼ਾਰ + )
ਚੰਡੀਗੜ੍ਹ138329 ( 1 ਲੱਖ 38 ਹਜ਼ਾਰ +)
ਹਿਮਾਚਲ ਪ੍ਰਦੇਸ਼79896 ( 79 ਹਜ਼ਾਰ +)
ਬਿਹਾਰ23779 (23 ਹਜ਼ਾਰ+)
ਪੱਛਮੀ ਬੰਗਾਲ63523 ( 63 ਹਜ਼ਾਰ +)
ਝਾਰਖੰਡ71422 ( 71 ਹਜ਼ਾਰ +)
ਛੱਤੀਸਗੜ੍ਹ70036 ( 70 ਹਜ਼ਾਰ +)
ਮੱਧ ਪ੍ਰਦੇਸ਼151412 ( 1 ਲੱਖ 51 ਹਜ਼ਾਰ +)
ਗੁਜਰਾਤ58246 ( 58 ਹਜ਼ਾਰ +)
ਸਿੱਕਮ1868
ਅਰੁਣਾਚਲ ਪ੍ਰਦੇਸ਼3287
ਨਾਗਾਲੈਂਡ1890
ਮਨੀਪੁਰ1527
ਮਿਜੋਰਮ286
ਤ੍ਰਿਪੁਰਾ1070
ਮੇਘਾਲਿਆ3045
ਅਸਾਮ20672 ( 20 ਹਜ਼ਾਰ +)
ਓਡੀਸ਼ਾ21991 ( 21 " +)
ਦਮਨ ਅਤੇ ਦਿਉ172
ਦਾਦਰ ਅਤੇ ਨਗਰ ਹਵੇਲੀ217
ਆਂਧਰਾ ਪ੍ਰਦੇਸ਼40244 ( 40 ਹਜ਼ਾਰ +)
ਕਰਨਾਟਕ28773 ( 28 " +)
ਤਮਿਲ਼ ਨਾਡੂ14601 ( 14 " +)
ਗੋਆ1473
ਕੇਰਲਾ3814
ਪੁਡੂਚੇਰੀ297
ਲਕਸ਼ਦੀਪ8
ਅੰਡੇਮਾਨ ਅਤੇ ਨਿਕੋਬਾਰ ਟਾਪੂ1286
ਰੁੱਲ20833116 ( 2 ਕਰੋਡ਼ 8 ਲੱਖ 33 ਹਜ਼ਾਰ + )

ਹਵਾਲੇ

ਬਾਹਰੀ ਲਿੰਕ


ਹਵਾਲੇ ਵਿੱਚ ਗ਼ਲਤੀ:<ref> tags exist for a group named "lower-alpha", but no corresponding <references group="lower-alpha"/> tag was found

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ